ਜਲੰਧਰ ਪੰਜਾਬ ਦੈਨਿਕ ਨਿਊਜ (ਅਨਿਲ ) ਲਾਪਤਾ 328 ਪਾਵਨ ਸਰੂਪਾਂ ਤੋਂ ਵੱਧ ਸਰੂਪਾਂ ਦਾ ਮਾਮਲਾ ਪਿਛਲੇ ਲਗਭਗ ਢਾਈ ਸਾਲਾਂ ਤੋਂ ਚੱਲ ਰਿਹਾ ਹੈ। ਪਰ ਸ਼੍ਰੋਮਣੀ ਕਮੇਟੀ ਦੇ ਸਿਰ ਤੇ ਜੂੰ ਤੱਕ ਨਹੀਂ ਰੇਂਗ ਰਹੀ,ਜਦੋਂ ਸ੍ਰੀ ਗੁੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਸਰੂਪ ਦੀ ਕਿਤੇ ਬੇਅਦਬੀ ਹੁੰਦੀ ਹੈ ਤਾਂ ਸਿੱਖ ਕੌਮ ਵਿੱਚ ਗੁੱਸੇ ਦੀ ਲਹਿਰ ਚੱਲ ਪੈਂਦੀ ਹੈ। ਪਰ 328 ਸਰੂਪਾਂ ਬਾਰੇ ਸ਼੍ਰੋਮਣੀ ਕਮੇਟੀ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦੇ ਸਕੀ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਭੁਪਿੰਦਰ ਸਿੰਘ ਛੇ ਜੂਨ ਗੁਰਵਿੰਦਰ ਸਿੰਘ ਸਿੱਧੂ ਗੁੁਰਦੀਪ ਸਿੰਘ ਲੱਕੀ ਤੇ ਵਿੱਕੀ ਸਿੰਘ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ।ਕੇ ਸਿੱਖ ਜਥੇਬੰਦੀਆਂ ਦੇ ਲੰਬੇ ਸੰਘਰਸ਼ ਤੋਂ ਬਾਅਦ ਹੁੁਣ ਸ਼੍ਰੋਮਣੀ ਕਮੇਟੀ ਨੇ ਇਕ ਮੁਅੱਤਲ ਸੁੁੂਦਾ ਮੁੁੁਲਾਜ਼ਮ ਨੂੰ ਪੰਜ ਲੱਖ ਦਾ ਜੂਰਮਾਨਾ ਕੀਤਾ ਹੈ। ਜੋ ਕਿ ਸਿੱਖ ਕੌਮ ਨਾਲ ਧੋਖਾ ਕਰਨ ਦੇ ਬਰਾਬਰ ਹੈ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗਾਇਬ ਹਨ ਦੋਸ਼ੀਆਂ ਦੇ ਨਾਮ ਜਨਤਕ ਕਰਕੇ ਸਾਰੇ ਦੋਸ਼ੀਆਂ ਤੇ ਪਰਚੇ ਦਰਜ ਹੋਣੇ ਚਾਹੀਦੇ ਹਨ, ਇਹ ਮਾਮਲਾ ਕੇਵਲ ਪ੍ਰਬੰਧਕੀ ਕੋਤਾਹੀ ਦਾ ਨਹੀਂ ਸਗੋਂ ਸਿੱਖ ਕੌਮ ਦੇ ਇਸ਼ਟ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਵੇੱਚਣ ਦਾ ਹੈ,ਇਸ ਲਈ ਕੇਵਲ ਜੁੁਰਮਾਨੇ ਕਰਕੇ ਦੋਸ਼ੀਆਂ ਨੂੰ ਬਖ਼ਸ਼ ਦੇਣਾ ਨਾ ਕਾਬਿਲੇ ਬਰਦਾਸ਼ਤ ਹੈ,ਅਸੀਂ ਸਪਸ਼ਟ ਕਰਨਾ ਚਾਹੁੰਦੇ ਹਾਂ ਦੋਸ਼ੀਆਂ ਦੇ ਨਾਂਮ ਜਨਤਕ ਕਰਕੇ ਉਨ੍ਹਾਂ ਤੇ ਪਰਚੇ ਦਰਜ ਹੋਣ ਤਕ ਸਿੱਖ ਜਥੇਬੰਦੀਆਂ ਚੈਨ ਨਾਲ ਨਹੀਂ ਬੈਠਣਗੀਆਂ ਨਾ ਬੈਠਣ ਦੇਣਗੀਆਂ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।