ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ )
ਪ੍ਰਧਾਨ ਮੰਤਰੀ ਵੱਲੋਂ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁੁੁਰਬ ਮੌਕੇ 26 ਦਸੰਬਰ ਨੂੰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਦੇ ਤੌਰ ਤੇ ਹਰ ਸਾਲ ਮਨਾਉਣ ਦੇ ਐਲਾਨ ਦਾ ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ਲਫ਼ਜ਼ਾਂ ਵਿੱਚ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਫ਼ੈਸਲੇ ਦਾ ਜਿਨ੍ਹਾਂ ਵੀ ਸਵਾਗਤ ਕਰੀਏ ਉਹ ਥੋੜ੍ਹਾ ਹੈ।
ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁੁਰਵਿੰਦਰ ਸਿੰਘ ਸਿੱਧੂ ਹਰਵਿੰਦਰ ਸਿੰਘ ਚਿਟਕਾਰਾ ਅਤੇ ਵਿੱਕੀ ਸਿੰਘ ਖ਼ਾਲਸਾ ਨੇ ਕਿਹਾ ਹੈ। ਕਿ ਚਾਰ ਸਾਹਿਬਜ਼ਾਦੇ ਤੇ ਮਾਤਾ ਗੁੁਜ਼ਰ ਕੌਰ ਜੀ ਦੀ ਲਾਸ਼ਾਨੀ ਕੁੁਰਬਾਨੀ ਨੂੰ ਜਿਸ ਤਰੀਕੇ ਦੂਨੀਆ ਦੀ ਕੋਨੇ-ਕੋਨੇ ਵਿਚ ਦੱਸਣੀ ਬਣਦੀ ਸੀ, ਉੁਸ ਢੰਗ ਨਾਲ ਅਸੀਂ ਲੋਕਾਂ ਨੂੰ ਦੱਸ ਨਹੀਂ ਸਕੇ,ਪਰ ਜਦੋਂ ਅਸੀਂ ਭਾਰਤ ਵਿੱਚ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ,
ਤਾਂ ਇਨ੍ਹਾਂ ਮਹਾਨ ਸ਼ਹੀਦਾਂ ਦੀ ਗੌਰਵਮਈ ਗਾਥਾ ਨੂੰ ਭਾਰਤ ਭਰ ਅਤੇ ਦੁੁਨੀਆਂ ਨੂੰ ਦੱਸਣ ਵਿੱਚ ਕਾਮਯਾਬ ਹੋਵਾਂਗੇ। ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕਰਾਂਗੇ ਕਿ ਉਹ ਵੀ 26 ਦਸੰਬਰ ਨੂੰ ਭਾਰਤ ਦੇ ਕੋਨੇ-ਕੋਨੇ ਵਿੱਚ ਪ੍ਰੋਗਰਾਮ ਕਰਵਾਉੁਣ ਦੇ ਉਪਰਾਲੇ ਕਰਨ ਤਾਂ ਕਿ ਲਾਸ਼ਾਨੀ ਗਾਥਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਦੱਸਿਆ ਜਾ ਸਕੇ। ਅਸੀਂ ਫਿਰ ਇਸ ਫੈਸਲੇ ਦਾ ਪੁੁਰਜ਼ੋਰ ਸਵਾਗਤ ਕਰਦੇ ਹਾਂ ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।
26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਐਲਾਨ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਪੁੁਰਜ਼ੋਰ ਸਵਾਗਤ
Leave a comment
Leave a comment