ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁੁਨੀਸ਼ ਤੋਖੀ ) ਅੱਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ਜੋ ਕਿ ਅੰਮ੍ਰਿਤ ਵੇਲੇ ਤੋਂ ਲੈ ਕੇ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਵੱਖ ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕਿਤਾ ਜਿਸ ਵਿਚ ਵਿਸ਼ੇਸ਼ ਤੌਰ ਤੇ ਭਾਈ ਕਰਨੈਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਸਰਬਜੀਤ ਸਿੰਘ ਜੀ ਹਜ਼ੂਰੀ ਕਥਾਵਾਚਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਜਿਨ੍ਹਾਂ ਨੇ ਹਾਜ਼ਰੀ ਭਰੀ,ਜਥੇਦਾਰ ਜਗਜੀਤ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ਤੇ ਸੰਗਤਾਂ ਨੂੰ ਅੱਜ ਦੇ ਦਿਹਾੜੇ ਦੇ ਉੱਤੇ ਪੂਰੀ ਪ੍ਰਬੰਧਕ ਕਮੇਟੀ ਵੱਲੋਂ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਹੋਏ ਜੀਵਨ ਨੂੰ ਅਪਨਾਉਣ ਵਾਸਤੇ ਅਤੇ ਇਕੱਠਿਆਂ ਹੋ ਕੇ ਸਿੱਖ ਪੰਥ ਵਾਸਤੇ ਹਮੇਸ਼ਾਂ ਹੀ ਚੰਗੇ ਕਾਰਜ ਕਰਨ ਵਾਸਤੇ ਪ੍ਰੇਰਨਾ ਦਿੱਤੀ ਅਤੇ ਸਟੇਜ ਸਕੱਤਰ ਦੀ ਸੇਵਾ ਮਨਪ੍ਰੀਤ ਸਿੰਘ ਗਾਬਾ ਨੇ ਬਾਖੂਬੀ ਨਿਭਾਈ ਇਸ ਮੌਕੇ ਦੇ ਉੱਤੇ ਪ੍ਰਬੰਧਕ ਕਮੇਟੀ ਹਾਜ਼ਰ ਮੈਂਬਰ ਸਾਹਿਬਾਨ ਪਰਮਜੀਤ ਸਿੰਘ ਜੀ ਪਹਿਲਵਾਨ ਜੋਗਿੰਦਰ ਸਿੰਘ ਲਾਇਲਪੁਰੀ ਕੰਵਲਜੀਤ ਸਿੰਘ ਟੋਨੀ ਕੰਵਲਜੀਤ ਸਿੰਘ ਜਨਰਲ ਸਕੱਤਰ ਗੁਰਵਿੰਦਰ ਸਿੰਘ ਸੰਤ ਮੋਟਰ ਮੈਨੇਜਰ ਸੁਰਜੀਤ ਸਿੰਘ ਜੀ ਨੇ ਹਾਜ਼ਰੀ ਭਰੀ , ਇਸ ਮੌਕੇ ਤੇ ਸੰਗਤਾਂ ਵਾਸਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਤੇ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਲੰਗਰ ਵੀ ਛਕਿਆ