ਜਲੰਧਰ ਪੰਜਾਬ ਦੈਨਿਕ ਨਿਊਜ਼ ( ਅਨਿਲ )
ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਿੱਖ ਜੇਲ੍ਹਾਂ ਵਿੱਚ ਬੰਦ ਹਨ ਜਿਹੜੇ ਆਪਣੀਆਂ ਸਜ਼ਾਵਾਂ ਤੋਂ ਵੀ ਦੁੱਗਣੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਪਰ ਸਮੇਂ ਦੀਆਂ ਜ਼ਾਲਮ ਸਰਕਾਰਾਂ ਉਨ੍ਹਾਂ ਨੂੰ ਰਿਹਾਅ ਕਰਨ ਨੂੰ ਤਿਆਰ ਨਹੀਂ ਹਨ। ਸਿੱਖ ਤਾਲਮੇਲ ਕਮੇਟੀ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਗੁਰਦੀਪ ਸਿੰਘ ਲੱਕੀ ਤੇ ਹਰਪ੍ਰੀਤ ਸਿੰਘ ਸੋਨੂੰ ਤੇ ਵਿੱਕੀ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਰਾਜਨੀਤਕ ਪਾਰਟੀਆਂ ਬਹੁਗਿਣਤੀ ਲੋਕਾਂ ਦੀਆਂ ਵੋਟਾਂ ਲੈਣ ਲਈ ਕਾਨੂੰਨ ਮੁਤਾਬਕ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਵਿੱਚ ਅੜਿੱਕੇ ਡਾਹ ਰਹੀਆਂ ਹਨ ਜਿਸ ਨੂੰ ਸਿੱਖ ਕੋਮ ਬੜੀ ਗੋਹ ਨਾਲ ਦੇਖ ਰਹੀ ਹੈ।ਅਜਿਹੀਆਂ ਪਾਰਟੀਆਂ ਤੇ ਫ਼ਿਰਕੂ ਲੋਕਾ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰੇਗੀ।ਸਿੱਖ ਕੌਮ ਦੇ ਅਨਮੋਲ ਹੀਰੇ ਜੇਲ੍ਹਾਂ ਵਿੱਚ ਗ਼ੈਰ ਕਾਨੂੰਨੀ ਢੰਗ ਨਾਲ ਬੰਦ ਹਨ ਪਰ ਇਹ ਲੋਕ ਇਸ ਵਿੱਚ ਵੀ ਵੋਟਾਂ ਦੀ ਸਿਆਸਤ ਦੇਖ ਰਹੇ ਹਨ।ਜੋ ਕਿ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ ਉੁਕਤ ਆਗੂਆਂ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਧਡ਼ੇਬੰਦੀ ਤੋਂ ਉੂਪਰ ਉੱਠ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਧ ਤੋ ਵੱਧ ਸੰਘਰਸ਼ ਕਰਨ ਤੇ ਵੱਖ ਵੱਖ ਪਲੇਟਫਾਰਮਾਂ ਤੇ ਆਵਾਜ਼ ਉਠਾਉਣ ਤਾਂ ਕਿ ਲੰਮੇ ਸਮੇਂ ਤੋਂ ਬੰਦ ਸਿੰਘਾਂ ਦੀ ਜੇਲ੍ਹਾ ਚੋਂ ਰਿਹਾਈ ਹੋ ਸਕੇ। ਉਕਤ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਅਪੀਲ ਕੀਤੀ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀ ਅਗਵਾਈ ਕਰਨ ਤੇ ਵੱਡਾ ਸੰਘਰਸ਼ ਆਰੰਭ ਕਰਨ।ਉਕਤ ਆਗੂਆਂ ਨੇ ਕਿਹਾ ਕਿ ਸਿੱਖ ਤਾਲਮੇਲ ਕਮੇਟੀ ਵੱਖ ਵੱਖ ਪੜਾਵਾਂ ਵਿਚ ਅੰਦੋਲਨ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰੇਗੀ।
ਇਸ ਮੌਕੇ ਤੇ ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।
