ਜਲੰਧਰ ਪੰਜਾਬ ਦੈਨਿਕ ਨਿਊਜ਼ (ਅਨਿਲ) ਬਲਾਤਕਾਰ ਤੇ ਕਤਲਾਂ ਦੇ ਵੱਖ-ਵੱਖ ਦੋਸ਼ਾਂ ਵਿੱਚ ਸੁੁਨਾਰੀਆ (ਰੋਹਤਕ) ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਭਾਜਪਾ ਦੀ ਹਰਿਆਣਾ ਸਰਕਾਰ ਵੱਲੋਂ ਤਿੰਨ ਹਫ਼ਤੇ (21ਦਿਨਾਂ) ਲਈ ਫਰਲੋ ਦੇਣ ਦਾ ਫੈਸਲਾ ਕੀਤਾ, ਉਹ ਵੀ ਉਦੋਂ ਜਦੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਹਰਵਿੰਦਰ ਸਿੰਘ ਚਿਟਕਾਰਾ ਗੁੁਰਦੀਪ ਸਿੰਘ ਲੱਕੀ ਤੇ ਵਿੱਕੀ ਸਿੰਘ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਪਿਛਲੇ 25 ਤੋਂ 30 ਸਾਲਾਂ ਤੋਂ ਸਿੰਘ ਜੇਲ੍ਹਾਂ ਵਿਚ ਬੰਦ ਹਨ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਵੀ ਕਰ ਚੁੱਕੇ ਹਨ ਜਥੇਦਾਰ ਜਗਤਾਰ ਸਿੰਘ ਹਵਾਰਾ ਵੀ ਪਿਛਲੇ 26 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਉਨ੍ਹਾਂ ਨੂੰ ਰਿਹਾਅ ਤਾਂ ਕੀ ਕਰਨਾ ਜੋ ਇੱਕ ਵਾਰ ਵੀ ਫਰਲੋਂ ਨਹੀਂ ਮਿਲੀ, ਮਹਿਜ਼ ਲੱਗ ਭੱਗ 3 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਬਲਾਤਕਾਰੀ ਸਾਧ ਰਾਮ ਰਹੀਮ ਨੂੰ 21 ਦਿਨਾਂ ਵਿਚ ਪੈਰੋਲ ਮਿਲਣੀ ਰਾਜਨੀਤਿਕ ਤੇ ਨਮੋਸ਼ੀਪੂਰਨ ਹੈ ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ ਸਿੱਖ ਕੌਮ ਨੂੰ ਅਜਿਹੀਆਂ ਵਿਤਕਰਾਪੂਰਨ ਕਾਰਵਾਈਆਂ ਰਾਹੀ ਇਹ ਸਿੱਖਿਆ ਦਿੱਤੀ ਜਾ ਰਹੀ ਹੈ। ਕਿ ਭਾਰਤੀ ਲੋਕਤੰਤਰ ਵਿੱਚ ਤੁਹਾਡੀ ਕੋਈ ਹੈਸੀਅਤ ਨਹੀ, ਬੁੱਕਤ ਨਹੀਂ, ਸੁਣਵਾਈ ਨਹੀਂ, ਇਹ ਸਭ ਹਰਕਤਾਂ ਸਿੱਖਾ ਬਿਗਾਨੇਪਣ ਦਾ ਅਹਿਸਾਸ ਪੈਦਾ ਕਰ ਰਹੀਆਂ ਨੇ ਜੋ ਕਿ ਭਾਰਤੀ ਲੋਕਤੰਤਰ ਲਈ ਠੀਕ ਨਹੀਂ, ਭਾਜਪਾ ਰਾਮ ਰਹੀਮ ਨੂੰ ਫਰਲੋ ਤੇ ਰਿਹਾਅ ਕਰਕੇ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕ ਰਹੀ ਹੈ। ਭਾਜਪਾ ਵੋਟਾਂ ਲਈ ਗੰਦੀ ਸਿਆਸਤ ਖੇਡ ਰਹੀ ਹੈ ਰਾਮ ਰਹੀਮ ਦੀ ਫਰਲੋ ਇਹ ਤੈਅ ਕਰਦੀ ਹੈ ਬਲਾਤਕਾਰੀ ਸਾਧ ਅੰਡਰ ਗਰਾਊਂਡ ਤਰੀਕੇ ਨਾਲ ਭਾਜਪਾ ਦਾ ਪ੍ਰਚਾਰ ਕਰੇਗਾ।ਉਕਤ ਸਿੱਖ ਆਗੂਆਂ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਇਸ ਵਿਤਕਰੇ ਖ਼ਿਲਾਫ਼ ਖੁੱਲ੍ਹ ਕੇ ਵਿਰੋਧ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇ ਇਸੇ ਤਰ੍ਹਾਂ ਸਿੱਖਾਂ ਨਾਲ ਭੇਦ ਭਾਵ ਚਲਦਾ ਰਿਹਾ ਤਾਂ ਦੇਸ਼ ਲਈ ਠੀਕ ਨਹੀਂ ਹੋਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਲਖਬੀਰ ਸਿੰਘ ਲਕੀ ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।
