ਜਲੰਧਰ (ਪੰਜਾਬ ਦੈਨਿਕ ਨਿਊਜ਼) ਵਿਧਾਨਸਭਾ ਹਲਕਾ ਜਲੰਧਰ ਕੈਂਟ ਤੋਂ ਭਾਜਪਾ ਉਮੀਦਵਾਰ ਸਰਬਜੀਤ ਸਿੰਘ ਮੱਕੜ ਦਾ ਭੂਰ ਮੰਡੀ ਵਿਖੇ ਚੋਣ ਪ੍ਰਚਾਰ ਦੌਰਾਨ ਲੋਕਾਂ ਨੇ ਕੀਤਾ ਭਰਪੂਰ ਸਵਾਗਤ ਕੀਤਾ। ਗੌਰਤਲਬ ਹੈ ਕਿ ਜਿਵੇਂ ਜਿਵੇਂ ਚੋਣ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ ਉਵੇਂ ਭਾਜਪਾ ਉਮੀਦਵਾਰ ਸਰਬਜੀਤ ਸਿੰਘ ਮੱਕੜ ਵੀ ਆਪਣੇ ਚੋਣ ਪ੍ਰਚਾਰ ਨੂੰ ਤੇਜ ਕਰਦੇ ਨਜ਼ਰ ਆ ਰਹੇ ਹਨ, ਇਹ ਹੀ ਨਹੀਂ ਉਹਨਾਂ ਦਾ ਪਰਿਵਾਰਕ ਮੈਂਬਰ ਵੀ ਉਹਨਾਂ ਦਾ ਪੂਰਾ ਸਾਥ ਦੇਣ ਵਿੱਚ ਕਿਸੇ ਤਰਾਂ ਦੀ ਕੋਈ ਕਸਰ ਨਹੀਂ ਛੱਡ ਰਹੇ।ਇਸੇ ਕੜੀ ਨੂੰ ਅੱਗੇ ਲਿਜਾਂਦੇ ਹੋਏ ਸਰਬਜੀਤ ਸਿੰਘ ਮੱਕੜ ਨੇ ਜਲੰਧਰ ਕੈਂਟ ਹਲਕੇ ਅਧੀਨ ਆਉਂਦੀ ਭੂਰ ਮੰਡੀ ਵਿੱਚ ਘਰ – ਘਰ ਪ੍ਰਚਾਰ ਕੀਤਾ । ਇੱਥੇ ਲੋਕਾਂ ਦਾ ਭਾਰੀ ਸਮਰਥਨ ਮਿਲਿਆ ਅਤੇ ਭਾਜਪਾ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
ਸਰਬਜੀਤ ਸਿੰਘ ਮੱਕੜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਸਾਰੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ਦਾ ਬਟਨ ਦਬਾ ਕੇ ਭਾਜਪਾ ਨੂੰ ਕਾਮਯਾਬ ਕਰਨ। ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਪਿਛਲੇ 5 ਸਾਲਾਂ ਤੋਂ ਮੁਕੰਮਲ ਨਹੀਂ ਹੋਏ ਸਨ , ਉਹ ਅਗਲੇ 5 ਸਾਲਾਂ ਵਿੱਚ ਪੂਰੇ ਕੀਤੇ ਜਾਣਗੇ । ਲੋਕਾਂ ਦਾ ਬਹੁਤ ਪਿਆਰ ਅਤੇ ਸਮਰਥਨ ਮਿਲਿਆ।
