ਜਲੰਧਰ (ਪੰਜਾਬ ਦੈਨਿਕ ਨਿਊਜ਼ ) ਅਜੇ ਦਿੱਲੀ ਵਿੱਚ ਸਿੱਖ ਬੱਚੀ ਨਾਲ ਹੋਈ ਦਰਿੰਦਗੀ ਦੀ ਘਟਨਾ ਦੀ ਖ਼ਬਰ ਮਿਹਾ ਵੀ ਨਹੀ ਸੁਕੀ ਸੀ ਕਿ ਹੁਣ ਹੈਦਰਾਬਾਦ ਤੂੰ ਖ਼ਬਰ ਆਈ ਹੈ ਕਿ ਰੰਗਾ ਰੋਡੀ ਸੁੁਭਾਸ਼ ਨਗਰ ਹੈਦਰਾਬਾਦ ਵਿਚ ਇਕ ਸਿੱਖ ਬੱਚੀ ਨਾਲ ਗੈਂਗਰੇਪ ਕਰ ਕੇ ਉਸ ਨੂੰ ਚੌਥੀ ਮੰਜ਼ਿਲ ਤੋਂ ਥੱਲੇ ਸੁੱਟ ਕੇ ਮਾਰ ਦਿੱਤਾ ਗਿਆ, ਉੱਤੋਂ ਹੈਦਰਾਬਾਦ ਪੁੁਲੀਸ ਦੀ ਹੈਵਾਨਗੀ ਦੇਖੋ ਉੁਹ ਦੋਸ਼ੀਆਂ ਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਨਹੀਂ ਕਰ ਰਹੀ,ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ।ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਸਿੰਘ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਜਿਸ ਤਰ੍ਹਾਂ ਆਏ ਦਿਨ ਸਿੱਖ ਬੱਚੀਆਂ ਨਾਲ ਦਰਿੰਦਗੀ ਹੋ ਰਹੀ ਹੈ ਸ਼ਰੇਆਮ ਸਿੱਖ ਕੌਮ ਨਾਲ ਧੱਕੇ ਹੋ ਰਹੇ ਹਨ ਇਹ ਜੋ ਸਭ ਘਟਨਾਵਾਂ ਹੋ ਰਹੀਆਂ ਹਨ ਇਹ ਸਿੱਖ ਕੌਮ ਵਿੱਚ ਬੇਗਾਨਗੀ ਦਾ ਅਹਿਸਾਸ ਭਰ ਰਹੀਆਂ ਹਨ ਅਤੇ ਸਿੱਖਾਂ ਨੂੰ ਆਪਣਾ ਵੱਖਰੇ ਘਰ ਬਾਰੇ ਸੋਚਣ ਲਈ ਮਜਬੂਰ ਕਰ ਰਹੀਆਂ ਹਨ। ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਆਏ ਦਿਨ ਸਿੱਖ ਕੌਮ ਬਾਰੇ ਬੜੇ ਦਮਗਜੇ ਮਾਰੇ ਜਾ ਰਹੇ ਹਨ ਕਿ ਇਹੋ ਜਿਹੀਆਂ ਘਟਨਾਵਾਂ ਤੁੁਹਾਡੀ ਸਿੱਖ ਕੌਮ ਪ੍ਰਤੀ ਇਮਾਨਦਾਰੀ ਨੂੰ ਸ਼ੱਕੀ ਬਣਾ ਰਹੀਆਂ ਹਨ ਜੋ ਦੇਸ਼ ਲਈ ਠੀਕ ਨਹੀਂ ਹੈ ਅਸੀਂ ਸਮੁੱਚੀ ਸਿੱਖ ਲੀਡਰਸ਼ਿਪ ਨੂੰ ਅਪੀਲ ਕਰਦੇ ਹਾਂ ਉੁਹ ਸਿੱਖ ਹੱਕ ਲਈ ਤਤਪਰ ਹੋਣ ਨਹੀਂ ਤਾਂ ਬਹੂਤ ਦੇਰ ਹੋ ਜਾਵੇਗੀ। ਜਿਹੜੇ ਸੰਤ ਕਿਸੇ ਇੱਕ ਪਾਰਟੀ ਨੂੰ ਸਮਰਥਨ ਦੇਣ ਦੀਆਂ ਗੱਲਾਂ ਕਰ ਰਹੇ ਹਨ ਕਿ ਉੁਹ ਵੀ ਇਹੋ ਜਿਹੀਆਂ ਦੁਰਘਟਨਾ ਬਾਰੇ ਬੋਲਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਚਿਟਕਾਰਾ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਲਖਬੀਰ ਸਿੰਘ ਲਕੀ ਗੁੁਰਦੀਪ ਸਿੰਘ ਲੱਕੀ ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।
