ਜਲੰਧਰ (ਪੰਜਾਬ ਦੈਨਿਕ ਨਿਊਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁੁਲਤਾਰ ਸਿੰਘ ਸੰਧਵਾਂ ਵੱਲੋਂ ਦਸਮ ਪਾਤਸ਼ਾਹ ਵੱਲੋਂ ਬਖਸ਼ੀ ਦਸਤਾਰ ਉੂਤੇ ਗਊ ਦੀ ਪੂੰਛਲ ਰਾਹੀਂ ਅਸ਼ੀਰਵਾਦ ਲੈ ਕੇ ਸਮੁੱਚੀ ਸਿੱਖ ਕੌਮ ਦਾ ਸਿਰ ਸ਼ਰਮ ਨਾਲ ਨੀਵਾਂ ਕਰ ਦਿੱਤਾ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਹਰਜੋਤ ਸਿੰਘ ਲੱਕੀ ਕਮਲਜੀਤ ਸਿੰਘ ਟੋਨੀ ਹਰਵਿੰਦਰ ਸਿੰਘ ਚਿਟਕਾਰਾ ਗੁੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ, ਅਸੀਂ ਕੁੁਲਤਾਰ ਸਿੰਘ ਸੰਧਵਾਂ ਨੂੰ ਦੱਸਣਾ ਚਾਹੁੰਦੇ ਹਾਂ ਦਸਤਾਰ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਹੋਈ ਨਹੀਂ ਹੈ,ਇਹ ਕਲਗੀਆਂ ਵਾਲੇ ਪਾਤਸ਼ਾਹ ਦੀ ਦੇਣ ਹੈ ਜਿਸ ਦਾ ਅਪਮਾਨ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਸਿੱਖ ਕੌਮ ਵਾਸਤੇ ਦਸਮ ਪਿਤਾ ਵੱਲੋਂ ਸਿੱਖ ਕੌਮ ਨੂੰ ਬਖਸ਼ਿਆ ਤਾਜ ਹੈ,ਉੁਕਤ ਆਗੂਆਂ ਨੇ ਕਿਹਾ ਬੱਜਰ ਗੂਨਾਹ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਕੁੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਨੂੰ ਸ੍ਰੀ ਅਕਾਲ ਤਖ਼ਤ ਤੇ ਤਲਬ ਕੀਤਾ ਜਾਵੇ। ਇਸ ਬੱਜਰ ਗੁੁਨਾਹ ਲਈ ਤਨਖਾਹੀਆ ਘੋਸ਼ਿਤ ਕੀਤਾ ਜਾਵੇ,ਤਾਂ ਕਿ ਅੱਗੋਂ ਤੋਂ ਕੋਈ ਵਿਅਕਤੀ ਦਸਤਾਰ ਦੇ ਅਪਮਾਨ ਬਾਰੇ ਸੋਚ ਵੀ ਨਾ ਸਕੇ। ਇਸ ਮੋਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਲਖਬੀਰ ਸਿੰਘ ਲਕੀ ਗੁੁਰਦੀਪ ਸਿੰਘ ਲੱਕੀ ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।
