
ਬਿਆਸ (ਪੰਜਾਬ ਦੈਨਿਕ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਿਆਸ ਪਹੁੰਚੇ ਅਤੇ ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੰਗਰ ਘਰ ਵਿੱਚ ਜਾ ਵੀ ਸੰਗਤ ਨਾਲ ਮੁਲਾਕਾਤ ਕੀਤੀ। ਹਾਲੇ ਕਿ ਇਹ ਪਤਾ ਨਹੀਂ ਲੱਗ ਸਕਿਆ ਕੇ ਨਰਿੰਦਰ ਮੋਦੀ ਵੱਲੋਂ ਬਾਬਾ ਗੁਰਿੰਦਰ ਸਿੰਘ ਨਾਲ ਕਿਸ ਮੁੱਦੇ ਤੇ ਗੱਲਬਾਤ ਕੀਤੀ ਪਰ ਇਸ ਮੁਲਾਕਾਤ ਨੂੰ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਹਿਮਾਚਲ ਵਿਚ ਡੇਰਾ ਬਿਆਸ ਦੀ ਵੱਡੇ ਪੱਧਰ ਤੇ ਸੰਗਤ ਹੈ। ਇਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਲਈ ਰਵਾਨਾ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਤੋਂ ਇਲਾਵਾ ਹੋਰ ਵੀ ਕਈ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਸਮੇਂ-ਸਮੇਂ ਤੇ ਡੇਰਾ ਮੁਖੀ ਦਾ ਅਸ਼ੀਰਵਾਦ ਲੈਣ ਆ ਚੁੱਕੇ ਹਨ।
