ਜਲੰਧਰ (Punjab Dainik News ) ਸ਼ਿਵ ਜਯੋਤੀ ਸਕੂਲ ਦੇ ਬਾਹਰ ਬੀਤੇ ਦਿਨ ਸੈਂਕੜੇ ਨੌਜਵਾਨ ਇਕੱਠੇ ਹੋਏ ਅਤੇ ਨੌਜਵਾਨਾਂ ਵੱਲੋਂ ਕਾਫੀ ਸਮੇਂ ਤੱਕ ਹੰਗਾਮਾ ਕੀਤਾ ਗਿਆ। ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਅਤੇ ਹਥਿਆਰ ਲਹਿਰਾਉਣ ਵਾਲੇ ਨੌਜਵਾਨਾਂ ਖਿਲਾਫ ਥਾਣਾ 2 ਦੀ ਪੁਲਸ ਨੇ ਆਈਪੀਸੀ ਦੀ ਧਾਰਾ 336, 427, 506, 148 ਅਤੇ 149 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਕੇਸ ਕਰੀਬ 200 ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਹੈ, ਸੂਤਰਾਂ ਮੁਤਾਬਕ ਜਿਸ ਵਿੱਚ ਪੁਲਸ ਨੇ ਪੰਜ ਨੌਜਵਾਨਾਂ ਦੀ ਪਛਾਣ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
