ਜਲੰਧਰ,18 ਦਸੰਬਰ (PUNJAB DAINIK NEWS ) ਵੱਖ ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਪੀੜਤ ਪਰਿਵਾਰਾਂ ਦੇ ਅਧਾਰਿਤ ਲਤੀਫ਼ਪੁਰਾ ਮੁੜ ਵਸੇਬਾ ਕਮੇਟੀ ਵਲੋਂ ਮੋਰਚਾ 9 ਵੇਂ ਦਿਨ ਵਿੱਚ ਦਾਖਿਲ ਹੋ ਗਿਆ। ਕਮੇਟੀ ਵਲੋਂ 20 ਦਸੰਬਰ ਨੂੰ ਸ਼ਹਿਰ ਵਿੱਚ ਕੀਤੇ ਜਾਣ ਵਾਲੇ ਮੁਜ਼ਾਹਰੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਅੱਜ ਪ੍ਰਸ਼ਾਸਨ ਤਰਫ਼ੋਂ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਡੀਸੀਪੀ ਜਗਮੋਹਨ ਸਿੰਘ ਵਲੋਂ ਮੋਰਚਾ ਸਥਾਨ ‘ਤੇ 14 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਇਸ ਮੌਕੇ ਪ੍ਰਸ਼ਾਸਨ ਨਾਲ ਮੀਟਿੰਗ ਵਿੱਚ ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਕਮੇਟੀ ਦੇ ਆਗੂ ਕਸ਼ਮੀਰ ਸਿੰਘ , ਡਾਕਟਰ ਗੁਰਦੀਪ ਸਿੰਘ ਭੰਡਾਲ,ਸੰਤੋਖ ਸਿੰਘ ਸੰਧੂ, ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ,ਹੰਸ ਰਾਜ ਪੱਬਵਾਂ, ਮਹਿੰਦਰ ਸਿੰਘ ਬਾਜਵਾ,ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਸੁਖਜੀਤ ਸਿੰਘ ਡਰੋਲੀ,ਕੁਲਦੀਪ ਸਿੰਘ ਦੌਧਰ,ਪਰਮਿੰਦਰ ਸਿੰਘ,ਸਰਬਜੀਤ ਸਿੰਘ,ਗੁਰਬਖਸ਼ ਸਿੰਘ ਮੰਗਾ,ਬਲਜਿੰਦਰ ਕੌਰ,ਹਰਜਿੰਦਰ ਕੌਰ, ਸੁਖਜੀਤ ਸਿੰਘ ਡਰੋਲੀ ਸ਼ਾਮਿਲ ਸਨ।ਕਮੇਟੀ ਆਗੂਆਂ ਨੇ ਸਰਕਾਰ ਵਲੋਂ ਹੋਰ ਥਾਂ ਫ਼ਲੈਟ ਦੇਣ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲਤੀਫ਼ਪੁਰਾ ਤੋਂ ਉਜਾੜੇ ਲੋਕਾਂ ਨੂੰ ਮੁੜ ਇਸ ਜਗ੍ਹਾ ਉੱਤੇ ਹੀ ਵਸਾਇਆ ਜਾਵੇ ਤੇ ਮੁਆਵਜ਼ਾ ਦਿੱਤਾ ਜਾਵੇ।ਇਸ ਮੌਕੇ ਕਮੇਟੀ ਵਲੋਂ ਸਾਂਝੇ ਸੰਘਰਸ਼ ਲਈ ਸਮੂਹ ਜਥੇਬੰਦੀਆਂ ਨੂੰ 20 ਦਸੰਬਰ ਦੇ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਅਤੇ ਕਮੇਟੀ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਦਾਲਤਾਂ ਦੇ ਬਹੁਤ ਸਾਰੇ ਲੋਕਾਂ ਦੇ ਪੱਖੀ ਫੈਸਲਿਆਂ ਨੂੰ ਸਰਕਾਰਾਂ ਤੇ ਪ੍ਰਸ਼ਾਸਨ ਤਿਆਰ ਨਹੀਂ ਪਰ ਲੋਕਾਂ ਦੇ ਘਰਾਂ ਉੱਪਰ ਬੁਲਡੋਜ਼ਰ ਚਲਾ ਕੇ ਵੱਸਦੇ ਲੋਕਾਂ ਨੂੰ ਬੇਘਰ ਕਰ ਦਿੱਤਾ ਗਿਆ।ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਪੀੜਤ ਪਰਿਵਾਰਾਂ ਦਾ ਲਤੀਫ਼ਪੁਰਾ ਵਿਖੇ ਹੀ ਮੁੜ ਵਸੇਬਾ ਕੀਤਾ ਜਾਵੇ,ਪੀੜਤ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਬਦਸਲੂਕੀ ਤੇ ਗਾਲੀ ਗਲੋਚ ਕਰਨ ਵਾਲੇ ਡੀਸੀਪੀ ਤੇਜਾ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਮੌਕੇ ਇੱਕ ਮਤਾ ਪਾਸ ਕਰਕੇ ਜ਼ੀਰਾ ਵਿਖੇ ਹਵਾ,ਪਾਣੀ ਤੇ ਮਿੱਟੀ ਨੂੰ ਜ਼ਹਿਰੀਲਾ ਬਣਾਉਣ ਵਾਲੀ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਸੰਘਰਸ਼ ਕਰ ਰਹੇ ਆਗੂਆਂ, ਲੋਕਾਂ ਨੂੰ ਗਿਰਫ਼ਤਾਰ ਕਰਨ,ਝੂਠਾ ਕੇਸ ਦਰਜ ਅਤੇ ਸੰਘਰਸ਼ ਨੂੰ ਬਲ ਪ੍ਰਯੋਗ ਕੁਚਲਣ ਦੀ ਨਿੰਦਾ ਕਰਦਿਆਂ ਗਿਰਫ਼ਤਾਰ ਲੋਕਾਂ ਨੂੰ ਰਿਹਾਅ ਕਰਨ, ਸ਼ਰਾਬ ਫੈਕਟਰੀ ਬੰਦ ਕਰਨ ਅਤੇ ਝੂਠੇ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ ਗਈ।
