







ਜਲੰਧਰ (PUNJAB DAINIK NEWS ) ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਅੰਦਰ ਸਰਗਰਮ ਸੁਖਵਿੰਦਰ ਸਿੰਘ ਕੋਟਲੀ ਵਿਦਿਆਰਥੀਆਂ ਤੇ ਲੋਕ ਹਿੱਤਾਂ ਦੀ ਲੜਾਈ ਲੜਦਿਆਂ ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਣਨ ਦਾ ਮਾਣ ਹਾਸਲ ਕੀਤਾ, ਪਾਰਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਤੇ ਮਿਹਨਤ ਨੂੰ ਦੇਖਦਿਆਂ ਕਾਂਗਰਸ ਵਿਧਾਇਕ ਦਲ ਦੇ ਵਿਪ੍ਹ ਵਜੋਂ ਨਿਯੁਕਤੀ ਕੀਤੀ ਅਤੇ ਉਨ੍ਹਾਂ ਨੇ ਸਮੇਂ ਸਮੇਂ ਵਿਧਾਨਸਭਾ ਅੰਦਰ ਹਲਕੇ ਦੇ ਅਤੇ ਲੋਕ ਮੁੱਦਿਆਂ ਨੂੰ ਵਿਧਾਨਸਭਾ ਅੰਦਰ ਬਾਖੂਬੀ ਉਠਾਇਆ ਤੇ ਪਾਰਟੀ ਵਲੋਂ ਉਨ੍ਹਾਂ ਪਾਰਟੀ ਦਾ ਸਪੈਸ਼ਲ ਸਪੋਕਸਪਰਸਨ ਦਿੱਤਾ। ਹੁਣ ਰਾਹੁਲ ਗਾਂਧੀ ਵਲੋਂ ਦੇਸ਼ ਅੰਦਰ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਐਸ. ਸੀ. ਵਿਭਾਗ ਪੰਜਾਬ ਦੇ ਵਾਇਸ ਚੇਅਰਮੈਨ ਨਿਯੁਕਤ ਕਰਕੇ ਉਨ੍ਹਾਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਵਿਧਾਇਕ ਕੋਟਲੀ ਵਲੋਂ ਕਾਂਗਰਸ ਦੀ ਲੀਡਰਸ਼ਿਪ ਨਾਲ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਅੰਦਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਲੋਕ ਲੀਡਰ ਸੁਖਵਿੰਦਰ ਕੋਟਲੀ ਦੀ ਇਸ ਨਿਯੁਕਤੀ ਨਾਲ ਵਰਕਰਾਂ ਅੰਦਰ ਖ਼ੁਸ਼ੀ ਦਾ ਮਾਹੌਲ ਇਸ ਨਾਲ ਪੰਜਾਬ ਅੰਦਰ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਜਿਥੇ ਡਿਊਟੀ ਲਗਾਵੇਗੀ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।










