
ਜਲੰਧਰ ਪੰਜਾਬ ਦੈਨਿਕ ਨਿਊਜ਼ (ਜੇ.ਪੀ ਸੋਨੂੰ?ਸੰਨੀ ਚੰਦੜ) ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਪਰਸਰਾਮ ਪੁਰ ਵਿਖੇ 94ਵਾਂ ਸਾਲਾਨਾ ਜੋੜ ਮੇਲਾ ਮਨਾਇਆ ਜਾਂਦਾ ਹੈ । ਇਸ ਸਬੰਧ ਵਿੱਚ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਪਿੰਡ ਪਰਸਰਾਮ ਪੁਰ ਤੋਂ ਨਗਰ ਕੀਰਤਨ ਕੱਢਿਆ ਗਿਆ ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਪਰਸਰਾਮ ਪੁਰ, ਪੂਰਨਪੁਰ, ਭੋਜੋਵਾਲ ਮੁਜੱਫਰਪੁਰ, ਚਾਂਦਪੁਰ, ਪਤਾਰਾ, ਸਰਨਾਣਾ, ਕੋਟਲੀ ਥਾਨ ਸਿੰਘ, ਅਤੇ ਗੁਰਦੁਆਰਾ ਬਾਬਾ ਲੋਧੀਆਣਾ ਸਾਹਿਬ ਤੋਂ ਹੁੰਦੇ ਹੋਏ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ । ਪੰਜ ਪਿਆਰਿਆਂ ਦੀ ਅਗਵਾਈ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਗਏ ਇਸ ਨਗਰ ਕੀਰਤਨ ਦਾ ਅਲੱਗ ਅਲੱਗ ਪੜਾਵਾਂ ‘ਤੇ ਵੱਖ ਵੱਖ ਧਾਰਮਿਕ, ਸਮਾਜਿਕ ਜੱਥੇਬੰਦੀਆ ਅਤੇ ਗੁਰਮੁਖ ਸੰਗਤਾਂ ਵਲੋਂ ਰੁਮਾਲਾ ਸਾਹਿਬ ਭੇਟ ਕਰਦੇ ਹੋਏ ਭਾਂਤ ਭਾਂਤ ਦੇ ਲੰਗਰ ਲਗਾ ਕੇ ਭਰਵਾਂ ਸੁਆਗਤ ਕੀਤਾ । ਨਗਰ ਕੀਰਤਨ ਵਿੱਚ ਮੌਜੂਦ ਰਾਗੀ ਢਾਡੀ ਜੱਥਿਆਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਵਾਰਾਂ ਅਤੇ ਗੁਰਬਾਣੀ ਕੀਰਤਨ ਨਾਲ ਗੁਰੂ ਚਰਨਾਂ ਨਾਲ ਜੋੜਿਆ ਗਿਆ । ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਪਿਆਰਾ ਸਿੰਘ, ਬਹਾਦਰ ਸਿੰਘ ਓਂਕਾਰ ਸਿੰਘ, ਕੁਲਦੀਪ ਸਿੰਘ, ਸੁਲੱਖਣ ਸਿੰਘ, ਦਲਜੀਤ ਸਿੰਘ, ਹਰਬੰਸ ਸਿੰਘ, ਹਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ । ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ ਨੇ ਦੱਸਿਆ ਕਿ12 ਜੂਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਉਨ੍ਹਾਂ ਦੱਸਿਆ ਕਿ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਇਸ ਦੌਰਾਨ ਉਨ੍ਹਾਂ ਨੇ ਇਸ ਸਲਾਨਾ ਜੋੜ ਮੇਲੇ ਵਿੱਚ ਯੋਗਦਾਨ ਪਾਉਣ ਅਤੇ ਵਧ ਚੜੵ ਕੇ ਸੇਵਾ ਕਰਨ ਵਾਲੇ ਸਾਰੇ ਨੌਜਵਾਨ ਸਾਥੀਆਂ ਐਨ.ਆਰ.ਆਈ ਵੀਰਾਂ ਦਾ ਧੰਨਵਾਦ ਵੀ ਕੀਤਾ ।
