

ਜਲੰਧਰ ਪੰਜਾਬ ਦੈਨਿਕ ਨਿਊਜ਼ ( ਜੇ.ਪੀ ਸੋਨੂੰ / ਸੰਨੀ ਚੰਦੜ ) ਪਿੰਡ ਬੋਲੀਨਾ ਦੋਆਬਾ ‘ਚ ਸਥਿਤ ਤੱਪ ਅਸਥਾਨ ਬਾਬਾ ਭਗਤ ਰਾਮ ਜੀ ਵਿਖੇ ਬਾਬਾ ਜੀ ਦਾ ਸਲਾਨਾ ਜੋੜ ਮੇਲਾ ਬੜੇ ਉਤਸ਼ਾਹ ਅਤੇ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੱਪ ਅਸਥਾਨ ਬਾਬਾ ਭਗਤ ਰਾਮ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਬਰਦਾਰ ਮੱਖਣ ਸਿੰਘ, ਰਸ਼ਵਿਸ਼ੰਦਰ ਸਿੰਘ, ਜਗਦੀਸ਼ ਸਿੰਘ, ਕੁੰਦਨ ਲਾਲ ਬਠਲਾ, ਸੁਭਾਸ਼ ਲਾਲ ਬਠਲਾ, ਅਮਰੀਕ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਗੁਰਸ਼ਰਨ ਸਿੰਘ, ਸ਼ਰਨਜੀਤ, ਤਜਿੰਦਰ ਸਿੰਘ ਮੁਨੀਸ਼ ਨਰੂਲਾ ਅਤੇ ਸਰਪੰਚ ਕੁਲਵਿੰਦਰ ਬਾਗ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸੇਵਾਦਾਰਾਂ ਨੇ ਸਮਾਗਮ ਵਿੱਚ ਹਾਜ਼ਰੀ ਲਗਵਾਈ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੇਲੇ ਵਿੱਚ ਬੋਲੀਨਾ ਸਵੀਟਸ ਬਠਲਾ ਪਰਿਵਾਰ ਵੱਲੋਂ ਮੁੱਖ ਤੌਰ ਉੱਤੇ ਸੇਵਾ ਨਿਭਾਈ ਗਈ । ਇਸ ਦੌਰਾਨ ਗੱਲਬਾਤ ਕਰਦਿਆਂ ਸੁਭਾਸ਼ ਬਠਲਾ ਨੇ ਦੱਸਿਆ ਕਿ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਮੌਜੂਦ ਰਾਗੀ ਢਾਡੀ ਜੱਥਿਆਂ ਵੱਲੋਂ ਸ਼ਬਦ ਕੀਰਤਨ ਕਰ ਸੰਗਤ ਨੂੰ ਰੂਹਾਨੀਅਤ ਨਾਲ ਜੋੜਿਆ ਗਿਆ । ਉਨ੍ਹਾਂ ਦੱਸਿਆ ਕਿ ਸੰਗਤ ਲਈ ਠੰਡੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਵਰਤਾਇਆ ਗਿਆ । ਇਸ ਦੌਰਾਨ ਉਨ੍ਹਾਂ ਨੇ ਇਸ ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਸਾਰੀ ਪ੍ਰਬੰਧਕ ਟੀਮ, ਨੌਜਵਾਨ ਵਰਗ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ।
