
ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਦਾ ਗੀਤ SYL ਰਿਲੀਜ਼ ਹੋਇਆ ਸੀ। ਲੋਕਾਂ ਨੇ ਇਸ ਗੀਤ ਦੀ ਕਾਫੀ ਤਾਰੀਫ ਕੀਤੀ।ਪਰ ਹੁਣ ਇਸ ਗੀਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਰਕਾਰ ਨੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਹੈ। ਦੱਸ ਦੇਈਏ ਕਿ ਸੰਗਰੂਰ ਜ਼ਿਮਨੀ ਚੋਣ ਵਿੱਚ ਸੀਐਮ ਭਗਵੰਤ ਮਾਨ ਦੇ ਗੜ੍ਹ ਮੰਨੇ ਜਾਂਦੇ ਜ਼ਿਲ੍ਹੇ ਵਿੱਚ ਉਮੀਦਵਾਰ ਗੁਰਮੇਲ ਸਿੰਘ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਤੋਂ ਬਾਅਦ ਹੀ ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ ਡਿਲੀਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
