


ਅੰਮ੍ਰਿਤਸਰ (ਪੰਜਾਬ ਦੈਨਿਕ ਨਿਊਜ਼) ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਜਗਰਾਜ ਸਿੰਘ ਰੰਧਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਆਜ਼ਾਦੀ ਦੇ 75 ਸਾਲਾ ਸੰਬੰਧੀ ਮਨਾਏ ਜਾ ਰਹੇ ਸਮਾਗਮਾਂ ਸਬੰਧੀ ਅੱਜ ਜ਼ਿਲ੍ਹਾ ਪੱਧਰ ਤੇ ਜ਼ਿਲ੍ਹੇ ਦੇ ਵਿੱਚ ਗੀਤ, ਸਕਿੱਟ,ਭਾਸ਼ਨ, ਕਵਿਤਾ ਉਚਾਰਨ,ਸਲੋਗਨ ਰਾਈਟਿੰਗ,ਲੇਖ ਲੇਖਣ,ਸੁੰਦਰ ਲਿਖਾਈ ਆਦਿ ਮੁਕਾਬਲਿਆਂ ਵਿੱਚੋਂ ਸਕੂਲ ਪੱਧਰ, ਬਲਾਕ ਪੱਧਰ, ਤਹਿਸੀਲ ਪੱਧਰ ਮੁਕਾਬਲੇ ਕਰਾਉਣ ਤੋਂ ਬਾਅਦ ਜ਼ਿਲ੍ਹਾ ਪੱਧਰ ਤੇ ਕਰਵਾਏ ਗਏ ਮੁਕਾਬਲਿਆਂ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏl ਇਸ ਸਮਾਗਮ ਚ ਆਪਣੇ ਸੰਬੋਧਨ ਵਿੱਚ ਸ ਜੁਗਰਾਜ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਅੰਮ੍ਰਿਤਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਾਰੇ ਸਕੂਲਾਂ ਨੇ ਬਹੁਤ ਵੱਧ ਚਡ਼੍ਹ ਕੇ ਭਾਗ ਲਿਆl ਬਹੁਤ ਸਖਤ ਮੁਕਾਬਲੇ ਤੋਂ ਬਾਅਦ ਇਹ ਵਿਦਿਆਰਥੀ ਜ਼ਿਲ੍ਹਾ ਪੱਧਰ ਤੇ ਚੁਣੇ ਗਏl ਅਸੀਂ ਧੰਨਵਾਦ ਕਰਦੇ ਹਾਂ ਪੰਜਾਬ ਸਰਕਾਰ ਜਿਸ ਨੇ ਵਿਦਿਆਰਥੀਆਂ ਦੇ ਅੰਦਰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਪੈਦਾ ਕਰਨ ਦੇ ਲਈ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇl ਇਸ ਸਮਾਗਮ ਚ ਬੋਲਦਿਆਂ ਸ ਬਲਰਾਜ ਸਿੰਘ ਢਿੱਲੋਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਅਸੀਂ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਵੱਲੋਂ ਸਾਰੇ ਸਕੂਲਾਂ ਨੂੰ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਵਧਾਈ ਦਿੰਦੇ ਹਾਂ ਅਤੇ ਨਾਲ ਹੀ ਇਹ ਸਮਾਗਮ ਕਰਵਾਉਣ ਦੇ ਲਈ ਜ਼ਿਲ੍ਹਾ ਪੱਧਰੀ ਟੀਮ ਨੂੰ ਵਧਾਈ ਦਿੰਦੇ ਹਾਂl ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲਰੋਡ ਓਵਰਆਲ ਜੇਤੂ ਰਿਹਾl ਕੋਰੀਓਗ੍ਰਾਫੀ ਦੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਨੇ ਸੈਕੰਡਰੀ ਵਿੰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾl ਮਿਡਲ ਵਿੰਗ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲਰੋਡ ਨੇ ਪਹਿਲਾ ਸਥਾਨ ਹਾਸਲ ਕੀਤਾl ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂl ਉਨ੍ਹਾਂ ਦੱਸਿਆ ਕਿ ਇਹ ਟੀਮ ਸਟੇਟ ਪੱਧਰੀ ਮੁਕਾਬਲੇ ਚ ਭਾਗ ਲਵੇਗੀ ਅਤੇ ਸਾਨੂੰ ਆਸ ਹੈ ਕਿ ਬੱਚੇ ਜ਼ਿਲ੍ਹਾ ਅੰਮ੍ਰਿਤਸਰ ਦਾ ਨਾਮ ਰੌਸ਼ਨ ਕਰਨਗੇl ਸ਼੍ਰੀਮਤੀ ਆਦਰਸ਼ ਕੌਰ ਜੋ ਕਿ ਇਸ ਪ੍ਰੋਗਰਾਮ ਨੂੰ ਕੋਆਰਡੀਨੇਟ ਕਰ ਰਹੇ ਸਨ, ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆl ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਮਨਮੀਤ ਕੌਰ, ਸ੍ਰੀਮਤੀ ਮੋਨਿਕਾ,ਸ੍ਰੀਮਤੀ ਪ੍ਰਵੀਨ ਕੁਮਾਰੀ,ਸ ਅਵਤਾਰ ਸਿੰਘ ਆਦਿ ਪ੍ਰਿੰਸੀਪਲ ਤੋਂ ਇਲਾਵਾ ਵੱਖ ਵੱਖ ਸਕੂਲਾਂ ਤੋਂ ਆਏ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਸਨl
