ਚੰਡੀਗੜ੍ਹ (ਪੰਜਾਬ ਦੈਨਿਕ ਨਿਊਜ਼ ) ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਣ ਤੇ ਕਾਂਗਰਸ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ,ਕਾਂਗਰਸ ਪਾਰਟੀ ਵੱਲੋਂ ਗੌਰਵ ਸ਼ਰਮਾ ਨੂੰ ਐਨਐੱਸਯੂਆਈ ਦਾ ਸਟੇਟ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਗੌਰਵ ਸ਼ਰਮਾ ਨੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਅਤੇ ਵਿਧਾਇਕ ਬਾਵਾ ਹੈਨਰੀ ਦਾ ਧਨਵਾਦ ਕੀਤਾ ਇਸਦੇ ਨਾਲ ਹੀ ਉਨਾਂ ਨੇ ਐਨਐਸਯੂਆਈ ਦੇ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦਾ ਵੀ ਧਨਵਾਦ ਕੀਤਾ,ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਫਿਰ ਕਾਂਗਰਸ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਉਣਗੇ