ਨਵੀਂ ਦਿੱਲੀ (ਪੰਜਾਬ ਦੈਨਿਕ ਨਿਊਜ਼) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਉਨ੍ਹਾਂ ਦੇ ਬੇਟੇ ਅਤੇ ਨੈਸ਼ਨਲ ਰਾਈਫ਼ਲਜ਼ ਐਸੋਸੀਏਸ਼ਨ ਦੇ ਪ੍ਰਧਾਨ ਸ: ਰਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਅੱਜ ਇਕ ਨਿੱਘੀ ਮਿਲਣੀ ਹੋਈ ਹੈ ਜਿਸ ਦੌਰਾਨ ਪੰਜਾਬ ਦੇ ਕਈ ਮੁੱਦੇ ਵਿਚਾਰੇ ਗਏ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਅਸੀਂ ਦੋਹਾਂ ਨੇ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਰਲ ਕੇ ਕੰਮ ਕਰਨ ਦਾ ਅਹਿਦ ਲਿਆ ਜਿਹੜੀ ਕਿ ਸਾਡੇ ਦੋਹਾਂ ਲਈ ਹਮੇਸ਼ਾ ਹੀ ਸਭ ਤੋਂ ਜ਼ਿਆਦਾ ਅਹਿਮ ਮੁੱਦਾ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਦੀ ਲੰਦਨ ਵਿੱਚ ਅਪ੍ਰੇਸ਼ਨ ਕਰਵਾ ਕੇ ਵਾਪਸੀ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਕੀਤੀ ਇਸ ਮੁਲਾਕਾਤ ਨਾਲ ਕਈ ਨਵੀਂਆਂ ਸਿਆਸੀ ਚਰਚਾਵਾਂ ਜ਼ੋਰ ਫ਼ੜ ਗਈਆਂ ਹਨ।ਇਕ ਤਾਂ ਇਹ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਵੇਲੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਭੰਗ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।ਦੂਜੇ ਇਹ ਵੀ ਚਰਚਾ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਵਿੱਚੋਂ ਆਏ ਆਗੂਆਂ ਨੂੰ ਪਾਰਟੀ ਵਿੱਚ ਅਡਜਸਟ ਕਰਨ ਲਈ ਭਾਜਪਾ ਦੀ ਰਾਜ ਇਕਾਈ ਵਿੱਚ ਸੰਗਠਨ ਅੰਦਰ ਤਬਦੀਲੀ ਵੇਖ਼ਣ ਨੂੰ ਮਿਲ ਸਕਦੀ ਹੈ।ਇਸ ਗੱਲ ਦੀ ਪੁਸ਼ਟੀ ਅੱਜ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਕੀਤੀ ਹੈ ਅਤੇ ਕਿਹਾ ਹੈ ਕਿ ਸੰਗਠਨ ਵਿੱਚ ਬਦਲਾਅ ਇਕ ਨਿਰੰਤਰ ਪ੍ਰਕ੍ਰਿਆ ਹੈ ਅਤੇ ਬਦਲਾਅ ਬਿਹਤਰੀ ਲਈ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਕਿ ਅੱਜ ਹੀ ਕੋਈ ਬਦਲਾਅ ਹੋ ਰਿਹਾ ਹੈ ਪਰ ਇਹ ਜ਼ਰੂਰ ਹੈ ਕਿ ਬਦਲਾਅ ਹੋਵੇਗਾ।ਮੰਗਲਵਾਰ ਦੀ ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦੇ ਵੀ ਹਾਜ਼ਰ ਰਹਿਣ ਨੂੰ ਵੀਕਿ ਅੱਜ ਹੀ ਕੋਈ ਬਦਲਾਅ ਹੋ ਰਿਹਾ ਹੈ ਪਰ ਇਹ ਜ਼ਰੂਰ ਹੈ ਕਿ ਬਦਲਾਅ ਹੋਵੇਗਾ।
ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦੇ ਵੀ ਹਾਜ਼ਰ ਰਹਿਣ ਨੂੰ ਵੀ ਗਹੁ ਨਾਲ ਵਾਚਿਆ ਜਾ ਰਿਹਾ ਹੈ।
