ਅੰਮ੍ਰਿਤਸਰ (ਪੰਜਾਬ ਦੈਨਿਕ ਨਿਊਜ਼) ਸਰਕਾਰੀ ਹਾਈ ਸਮਾਰਟ ਸਕੂਲ ਸੈਦਪੁਰ ਵਿਖੇ ਇਨਾਮ ਵੰਡ ਸਮਾਗਮ ਸੈਦਪੁਰ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਅਤੇ ਫਸਟ ਪੰਜਾਬ ਐਨਸੀਸੀ ਬਟਾਲੀਅਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਸੈਦਪੁਰ ਵਿਖੇ 75 ਸਾਲਾ ਆਜ਼ਾਦੀ ਮਹਾ ਉਤਸਵ ਦਾ ਇਨਾਮ ਵੰਡ ਸਮਾਗਮ ਹੋਇਆ I ਇਸ ਸਮਾਗਮ ਵਿੱਚ ਡਾ. ਬਿਕਰਮਜੀਤ ਸਿੰਘ ਐਚ ਡੀ ਓ ਜ਼ਿਲ੍ਹਾ ਤਰਨਤਾਰਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੈ, ਉਨ੍ਹਾਂ ਦੇ ਨਾਂਲ ਤਹਿਸੀਲ ਪੱਟੀ ਤੋਂ ਰਾਜਬੀਰ ਸਿੰਘ ਸਬ ਇੰਸਪੈਕਟਰ ਅਤੇ ਫਸਟ ਪੰਜਾਬ ਬਟਾਲੀਅਨ ਐੱਨਸੀਸੀ ਅੰਮ੍ਰਿਤਸਰ ਤੋਂ ਹਵਾਲਦਾਰ ਗੁਰਭੇਜ ਸਿੰਘ ਹਾਜ਼ਰ ਸਨ I ਇਸ ਸਮਾਗਮ ਵਿਚ ਸੈਦਪੁਰ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮਲਕੀਤ ਸਿੰਘ, ਸੁਰਿੰਦਰ ਕੌਰ,ਲੈਫਟੀਨੈਂਟ ਸੁਖਪਾਲ ਸਿੰਘ ਸੰਧੂ ਹਾਜ਼ਰ ਹੋਏ I ਸ੍ਰੀਮਤੀ ਨਿਸ਼ੂ ਜੈਨ ਮੁੱਖ ਅਧਿਆਪਕਾ ਨੇ ਸਕੂਲ ਵਿੱਚ ਪਹੁੰਚਣ ਤੇ ਸਭ ਦਾ ਨਿੱਘਾ ਸਵਾਗਤ ਕੀਤਾ,75 ਸਾਲਾ ਆਜ਼ਾਦੀ ਸਮਾਰੋਹ ਸਬੰਧੀ ਕਰਵਾਏ ਗਏ ਵੱਖ ਵੱਖ ਪ੍ਰੋਗਰਾਮਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਸੈਦਪੁਰ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮੈਡਲ ਦੇ ਕੇ ਸਨਮਾਨਤ ਕੀਤਾ I ਸੈਦਪੁਰ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਡਾ ਬਿਕਰਮਜੀਤ ਸਿੰਘ, ਨਿਸ਼ੂ ਜੈਨ ਅਤੇ ਸ੍ਰੀਮਤੀ ਭਾਟੀਆ ਮੁੱਖ ਅਧਿਆਪਕਾ ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆl ਲੈਫ. ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਫਸਟ ਪੰਜਾਬ ਬਟਾਲੀਅਨ ਐੱਨਸੀਸੀ ਵੱਲੋਂ ਪਿੰਡ ਸੈਦਪੁਰ ਨੂੰ ਅਡਾਪਟ ਕੀਤਾ ਗਿਆ ਹੈ I ਇਸ ਸਮੇਂ ਦੌਰਾਨ ਐਨਸੀਸੀ ਵੱਲੋਂ ਸਕੂਲ ਵਿਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਅਤੇ ਬੂਟੇ ਵੀ ਲਗਾਏ ਗਏ I ਆਮ ਪਬਲਿਕ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ I ਇਸੇ ਕੜੀ ਵਜੋਂ ਅੱਜ ਸੈਦਪੁਰ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਦੇ ਨਾਲ ਸਕੂਲ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲ਼ੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ ਅਤੇ ਸਕੂਲ ਮੁਖੀਆਂ ਨੂੰ ਵੀ ਸਨਮਾਨਤ ਕੀਤਾ I ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ I ਉਨ੍ਹਾਂ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਸਾਨੂੰ ਸਮਾਜ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ I ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨਾਲ ਮਿਲੇ ਰਾਸ਼ਟਰ ਨੂੰ ਸੰਭਾਲਣ ਦੀ ਗੱਲ ਕਹੀl ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਅਸੀਂ ਸਕੂਲਾਂ ਵਿੱਚ ਜਾ ਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਾਂ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਉਤਸ਼ਾਹਤ ਕਰ ਰਹੇ ਹਾਂ I ਅਸੀਂ ਸਕੂਲਾਂ ਨੂੰ ਵੀ ਬੂਟੇ ਦਿੱਤੇ ਹਨ I ਇਸ ਸਕੂਲ ਦੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਆਪਣੇ ਘਰ ਜਾ ਕੇ ਮਾਂ ਬਾਪ ਨੂੰ ਦੱਸਣ ਕਿ ਪਰਾਲੀ ਸਾੜਨ ਨਾਲ ਸਾਡਾ ਵਾਤਾਵਰਨ ਗੰਧਲਾ ਹੋ ਰਿਹਾ ਹੈ ਅਤੇ ਸਾਨੂੰ ਪਰਾਲੀ ਨਹੀਂ ਸਾੜਨੀ ਚਾਹੀਦੀ I ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਨਾਲ ਆਪਣੇ ਵਿਚਾਰ ਪੇਸ਼ ਕੀਤੇ I ਕੈਡਿਟ ਸ਼ਿਵਰਾਜ ਸਿੰਘ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਸਭ ਨੂੰ ਮੋਹਿਤ ਕਰ ਲਿਆ I ਕੈਡਿਟ ਪਲਕ,ਕੈਡਿਟ ਲਖਵਿੰਦਰ,ਕੈਡਿਟ ਮਨਦੀਪ ਅਤੇ ਕੈਡਿਟ ਵਰਿੰਦਰ ਨੇ ਸੁਤੰਤਰਤਾ ਸੰਗਰਾਮ ਬਾਰੇ ਆਪਣੇ ਵਿਚਾਰ ਪੇਸ਼ ਕੀਤੇ I ਪ੍ਰੋਗਰਾਮ ਦੇ ਅਖੀਰ ਵਿਚ ਸ੍ਰੀਮਤੀ ਨਿਸ਼ੂ ਜੈਨ ਜੀ ਨੇ ਸਭ ਦਾ ਧੰਨਵਾਦ ਕੀਤਾ I ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ I