ਕਰਤਾਰਪੁਰ ਪੰਜਾਬ ਦੈਨਿਕ ਨਿਊਜ਼ (ਲਵਦੀਪ ਬੈਂਸ ) ਸੀ.ਐਚ.ਸੀ ਕਰਤਾਰਪੁਰ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ।
ਡਾ. ਕੁਲਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ “ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ”, ਅਧਿਕਾਰੀ ਨੇ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਸਿਹਤ ਵਿਭਾਗ ਦੇ ਇਸ ਉਪਰਾਲੇ ਦਾ ਪੂਰਾ ਲਾਭ ਉਠਾਇਆ ਜਾਵੇ।