ਜਲੰਧਰ (ਪੰਜਾਬ ਦੈਨਿਕ ਨਿਊਜ਼) ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਆਪਣੀਆਂ ਸੇਵਾਵਾਂ ਦੇ ਰਹੇ ਜਗਦੀਪ ਰਾਏ ਨੂੰ ਏਆਈਸੀਸੀ ਸੋਸ਼ਲ ਮੀਡੀਆ ਡਿਪਾਰਟਮੈਂਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਗਦੀਪ ਰਾਏ ਨੂੰ ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ਸੈਕਟਰੀ ਨਿਯੁਕਤ ਕੀਤਾ ਗਿਆ ਹੈ । ਨਿਯੁਕਤੀ ਤੋਂ ਬਾਅਦ ਜਗਦੀਪ ਰਾਏ ਨੇ ਕਾਂਗਰਸ ਹਾਈ ਕਮਾਨ ਦਾ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ, ਡਾ. ਰਾਜ ਕੁਮਾਰ ਵੇਰਕਾ ਅਤੇ ਸਮੁੱਚੀ ਕਾਂਗਰਸ ਪਾਰਟੀ ਦੇ ਲੀਡਰ ਸਾਹਿਬਾਨ ਦਾ ਅਤੇ ਖਾਸਕਰ ਸਮਰਾਟ ਢੀਂਗਰਾ ਜੀ ਅਤੇ ਦੀਪਕ ਖੋਸਲਾ ਦਾ ਧੰਨਵਾਦ ਕੀਤਾ ਹੈ ਪੰਜਾਬ ਦੈਨਿਕ ਨਿਊਜ਼ ਨਾਲ ਗੱਲ ਕਰਦੇ ਹੋਏ ਜਗਦੀਪ ਰਾਏ ਨੇ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਵਲੋਂ ਦਿੱਤੀ ਇਸ ਜਿੰਮੇਦਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਗਾਂ ਅਤੇ ਆਉਣ ਵਾਲੀ ਵਿਧਾਨਸਭਾ ਚੋਣਾਂ ਵਿਚ ਪੂਰੀ ਲਗਨ ਨਾਲ ਕੰਮ ਕਰਾਂਗਾ,ਉਨ੍ਹਾਂ ਕਿਹਾ ਕਿ ਆਉਣ ਵਾਲੀ ਦੋ ਹਜਾਰ ਬਾਈ ਦੀ ਵਿਧਾਨ ਸਭਾ ਵਿੱਚ ਦੁਬਾਰਾ ਫਿਰ ਕਾਂਗਰਸ ਦੀ ਸਰਕਾਰ ਬਣਾਉਣ ਵਿੱਚ ਉਨ੍ਹਾਂ ਦੀ ਟੀਮ ਦਿਨ ਰਾਤ ਇੱਕ ਕਰ ਦੇਣਗੇ ,
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੁਆਰਾ ਲਏ ਜਾ ਰਹੇ ਫੈਸਲੇ ਲੋਕ ਹਿੱਤ ਵਿੱਚ ਨੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣਾਉਣਗੇ I